
ਐਸ ਡੀ ਐਮ ਸਮਰਾਲਾ ਦੇ ਦਫਤਰ ਅੱਗੇ ਬਾਇਓ ਗੈਸ ਫੈਕਟਰੀ ਵਿਰੋਧੀ ਐਕਸ਼ਨ ਕਮੇਟੀ ਵਲੋਂ ਮੁਜਾਹਰਾ
- by News & Facts 24
- 18 Jan, 25
ਸਮਰਾਲਾ-17 ਜਨਵਰੀ ( ਬਿਊਰੋ ਰਿਪੋਰਟ ) -ਲੁਧਿਆਣਾ ਦੀ ਤਹਿਸੀਲ ਸਮਰਾਲਾ ਦੇ ਪਿੰਡ ਮੁਸ਼ਕਾਬਾਦ ਵਿੱਚ ਲੱਗ ਰਹੀ ਬਾਇਓ ਗੈਸ ਫੈਕਟਰੀ ਵਿਰੋਧੀ ਐਕਸ਼ਨ ਕਮੇਟੀ ਮੁਸ਼ਕਾਬਾਦ ਵੱਲੋ ਸਮਰਾਲਾ ਵਿੱਚ ਰੋਸ ਰੈਲੀ ਕਰਕੇ ਸਬ ਡਵੀਜ਼ਨਲ ਮੈਜਿਸਟ੍ਰੇਟ ਦੇ ਦਫ਼ਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਮੁਸ਼ਕਾਬਾਦ ਵਿੱਚ ਲੱਗਣ ਵਾਲੀ ਬਾਇਓ ਗੈਸ ਫੈਕਟਰੀ ਨੂੰ ਚਾਲੂ ਨਾ ਕੀਤਾ ਜਾਵੇ। ਕਿਉਂਕਿ ਇਹ ਫੈਕਟਰੀ ਦੇ ਲੱਗਣ ਨਾਲ ਹਵਾ, ਪਾਣੀ ਤੇ ਧਰਤੀ ਦੂਸ਼ਤ ਹੋਵੇਗੀ। ਜਿਸ ਨਾਲ ਇਲਾਕੇ ਦੇ ਲੋਕਾਂ ਦਾ ਜੀਣਾ ਦੁਭਰ ਹੋ ਜਾਵੇਗਾ। ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਸਰਪੰਚ ਕਰਮਜੀਤ ਸਿੰਘ ਮੁਸ਼ਕਾਬਾਦ, ਸਾਬਕਾ ਸਰਪੰਚ ਹਰਮੇਲ ਸਿੰਘ ਮੁਸ਼ਕਾਬਾਦ, ਸਾਬਕਾ ਸਰਪੰਚ ਮਲਵਿੰਦਰ ਸਿੰਘ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਉਰਨਾ, ਰੂਪ ਸਿੰਘ ਮੁਸ਼ਕਾਬਾਦ, ਕੁਲਵਿੰਦਰ ਸਿੰਘ ਮੁਸ਼ਕਾਬਾਦ ਨੇ ਕੀਤੀ। ਇਸ ਮੌਕੇ ਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਬਾਇਓ ਗੈਸ ਵਿਰੋਧੀ ਐਕਸ਼ਨ ਕਮੇਟੀ ਦੀ ਪਿੱਠ ਥਾਪੜਦਿਆਂ ਆਖਿਆ ਉਹਨਾਂ ਦੇ ਸੰਘਰਸ਼ ਦੀ ਹਰ ਤਰਾਂ ਨਾਲ ਮੱਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਉਦਯੋਗ ਲਗਾਉਣੇ ਚਾਹੀਦੇ ਹਨ, ਪਰ ਪੰਜਾਬ ਸੂਬਾ ਖੇਤੀ ਪ੍ਰਧਾਨ ਹੈ ਇਸ ਲਈ ਇੱਥੇ ਖੇਤੀ ਤੇ ਅਧਾਰਤ ਸਾਅਨਤਾਂ ਲਗਾਈਆਂ ਜਾਣ। ਉਹਨਾਂ ਕਿਹਾ ਕਿ ਜੋ ਫ਼ੈਕਟਰੀਆਂ ਹਵਾ, ਪਾਣੀ ਤੇ ਧਰਤੀ ਨੂੰ ਗੰਧਲਾ ਕਰ ਦੇਣ ਉਹਨਾਂ ਫ਼ੈਕਟਰੀਆਂ ਨੂੰ ਸੂਬੇ ਵਿੱਚ ਨਹੀ ਲੱਗਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਕਮੇਟੀ ਨਾਲ ਗੱਲਬਾਤ ਕਰਕੇ ਮਸਲੇ ਦਾ ਜਲਦੀ ਹੱਲ ਕੱਢਣਾ ਚਾਹੀਦਾ ਹੈ।
ਇਸ ਮੌਕੇ ਤੇ ਬਾਇਓ ਗੈਸ ਫੈਕਟਰੀ ਵਿਰੋਧੀ ਸਾਂਝੀ ਤਾਲਮੇਲ ਐਕਸ਼ਨ ਕਮੇਟੀ ਲੁਧਿਆਣਾ ਦੇ ਕਨਵੀਨਰ ਡਾ. ਸੁਖਦੇਵ ਸਿੰਘ ਭੂੰਦੜੀ ਨੇ ਆਖਿਆ ਕਿ ਸਰਕਾਰ ਜ਼ਿਲ੍ਹੇ ਵਿੱਚ ਚਾਰ ਥਾਵਾ ਉੱਪਰ ਚੱਲ ਰਹੇ ਮੋਰਚਿਆਂ ਨੂੰ ਕੋਝੀਆਂ ਚਾਲਾਂ ਚੱਲ ਕੇ ਖਤਮ ਕਰਨਾ ਚਾਹੁੰਦੀ ਹੈ। ਉਹਨਾਂ ਪ੍ਰਸ਼ਾਸਨ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਉਹਨਾਂ ਦੇ ਜਬਰ ਦਾ ਮੁਕਬਾਲਾ ਲੋਕ ਸਬਰ ਨਾਲ ਦੇਣਗੇ ਅਤੇ ਚੱਲ ਰਹੇ ਮੋਰਚੇ ਸ਼ਾਨਦਾਰ ਜਿੱਤ ਨਾਲ ਸਮਾਪਤ ਹੋਣਗੇ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਵੰਤ ਸਿੰਘ ਘੁਡਾਣੀ, ਕੁੱਲ ਹਿੰਦ ਕਿਸਾਨ ਸਭਾ 1936 ਦੇ ਕੇਵਲ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੁਖਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮਨਜੀਤ ਸਿੰਘ ਢੀਡਸਾ ਨੇ ਆਖਿਆ ਕਿ ਇਸ ਹੱਕੀ ਸੰਘਰਸ਼ ਨੂੰ ਇਲਾਕੇ ਦੇ ਲੋਕਾਂ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ ਜਿਸ ਕਾਰਨ ਇਸ ਦੀ ਜਿੱਤ ਪੱਕੀ ਹੈ। ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਪ੍ਰਦੂਸ਼ਨ ਪੈਦਾ ਕਰਨ ਵਾਲੀਆਂ ਫ਼ੈਕਟਰੀਆਂ ਲਗਾਉਣ ਦੇ ਆਪਣੇ ਫੈਸਲੇ ਉੱਪਰ ਮੁੱੜ ਗੋਰ ਕਰੇ।
ਇਸ ਮੌਕੇ ਤੇ ਡਰੱਗ ਵਿਗਿਆਨੀ ਡਾ. ਬਲਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਤਾ ਧਨੇਰ ਦੇ ਇੰਦਰਜੀਤ ਸਿੰਘ ਧਾਲੀਵਾਲ, ਜਗਤਾਰ ਸਿੰਘ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨਿਰਮਲ ਸਿੰਘ ਨੇ ਆਖਿਆ ਕਿ ਅਜਿਹੀਆਂ ਫ਼ੈਕਟਰੀਆਂ ਨੂੰ ਵਸੋ, ਖੇਤੀ ਵਾਲੀ ਜ਼ਮੀਨ ਵਿੱਚ ਨਹੀ ਲਗਾਉਣਾ ਚਾਹੀਦਾ। ਉਹਨਾਂ ਮੰਗ ਕੀਤੀ ਇਸ ਲੱਗਣ ਵਾਲੀ ਫੈਕਟਰੀ ਨੂੰ ਬਿਨਾ ਕਿਸੇ ਦੇਰੀ ਦੇ ਬੰਦ ਕਰਵਾਇਆ ਜਾਵੇ। ਅੱਜ ਦੀ ਸਟੇਜ ਦੀ ਕਾਰਵਾਈ ਲਛਮਣ ਸਿੰਘ ਕੂੰਮਕਲਾਂ ਨੇ ਬਾਖੂਬੀ ਨਿਭਾਈ। ਪ੍ਰਦਸ਼ਨਕਾਰੀਆ ਨੇ ਐਸ ਡੀ ਐਮ ਦਾ ਘਿਰਾਓ ਕਰਦਿਆਂ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ। ਉਹਨਾਂ ਕਿਹਾ ਕਿ ਸੰਘਰਸ਼ ਕਰ ਰਹੇ ਲੋਕਾ ਨੂੰ ਗ੍ਰਿਫਤਾਰ ਕਰਨ ਦਾ ਡਰਾਵਾ ਨਾ ਦਿੱਤਾ ਜਾਵੇ। ਉਹ ਖੁਦ ਹੀ ਗ੍ਰਿਫਤਾਰ ਹੋਣ ਲਈ ਤਿਆਰ ਹਨ। ਪਰ ਪ੍ਰਸ਼ਾਸਨ ਨੇ ਲੋਕਾ ਦੇ ਦਬਾਅ ਅਧੀਨ ਉਹਨਾਂ ਨੂੰ ਗ੍ਰਿਫਤਾਰ ਨਹੀ ਕੀਤਾ। ਅਖੀਰ ਵਿੱਚ ਧਰਨਾਕਾਰੀਆ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਹਰੇ ਕਰਦਿਆਂ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ,ਰਜਿੰਦਰ ਸਿੰਘ ਸਿਆੜ, ਦਵਿੰਦਰ ਸਿੰਘ ਰਾਜੂ ਸਿਰਧਲਾ, ਨਾਜ਼ਰ ਸਿੰਘ ਸਿਆੜ, ਤਾਰਾ ਸਿੰਘ ਅੱਚਰਵਾਲ, ਕੁਲਵਿਦਰ ਸਿੰਘ ਮੋਹੀ, ਹਰਦੇਵ ਸਿੰਘ, ਗੁਰਦੀਪ ਸਿੰਘ, ਪ੍ਰਿਤਪਾਲ ਸਿੰਘ ਅਖਾੜਾ, ਜਗਤਾਰ ਸਿੰਘ ਪਵਨ ਕੁਮਾਰ, ਸਿਕੰਦਰ ਸਿੰਘ, ਮਨਮੋਹਨ ਸਿੰਘ ਸਮਰਾਲਾ, ਹਰਪਾਲ ਸਿੰਘ ਸਿਗਲਾ ਵੀ ਹਾਜ਼ਰ ਸਨ।